Saturday, January 31, 2015

ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥

HUKAMNAMA SHRI DARBAR SAHIB AMRITSAR
ANG 753, 25-Jan-2015

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥

रागु सूही महला ३ घरु १ असटपदीआ ੴ सतिगुर प्रसादि ॥ नामै ही ते सभु किछु होआ बिनु सतिगुर नामु न जापै ॥ गुर का सबदु महा रसु मीठा बिनु चाखे सादु न जापै ॥ कउडी बदलै जनमु गवाइआ चीनसि नाही आपै ॥ गुरमुखि होवै ता एको जाणै हउमै दुखु न संतापै ॥१॥ बलिहारी गुर अपणे विटहु जिनि साचे सिउ लिव लाई ॥ सबदु चीन्हि आतमु परगासिआ सहजे रहिआ समाई ॥१॥ रहाउ ॥

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।

हे भाई! परमात्मा के नाम से सब कुछ(सारा आत्मिक जीवन रोशन) होता है, परन्तु गुरु की शरण आये बिना नाम की कदर नहीं पड़ती। गुरु का शब्द बड़े रस वाला मीठा है, जब तक इस को चखा न जाए, स्वाद का पता नहीं लग सकता। जो मनुख(गुरु के शब्द द्वारा) आपने आत्मिक जीवन को नहीं पहचानता, वेह अपने मनुख जीवन को कोडियों के भाव(वियर्थ ही) गवा लेता है। जब मनुख गुरु के बताये मार्ग पर चलता है, तब परमात्मा से उसकी गहरी साँझ पैदा होती है, और, उसे हौमय का दुःख तंग नहीं कर सकता।१। हे भाई! मैं अपने गुरु से सदके (कुर्बान) जाता हूँ, जिस ने (सरन आये मनुख की) सादे- थिर रहने वाले परमात्मा से प्रीत जोड़ दी (भावार्थ, जोड़ देता है) गुरु के शब्द से जुड़ कर मनुख आत्मिक जीवन चमक जाता है, मनुख आत्मिक अडोलता में लीं रहता है।रहाउ।

!! Waheguru Ji Ka Khalsa: Waheguru Ji Ki Fateh !!

No comments: