Saturday, February 28, 2015

ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥



 TODAY HUKAMNAMA


ANG 700,


ਜੈਤਸਰੀ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ ॥

ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

जैतसरी महला ५ घरु ३ दुपदे
ੴ सतिगुर प्रसादि ॥
देहु संदेसरो कहीअउ प्रिअ कहीअउ ॥ बिसमु भई मै बहु बिधि सुनते कहहु सुहागनि सहीअउ ॥१॥ रहाउ ॥ को कहतो सभ बाहरि बाहरि को कहतो सभ महीअउ ॥ बरनु न दीसै चिहनु न लखीऐ सुहागनि साति बुझहीअउ ॥१॥ सरब निवासी घटि घटि वासी लेपु नही अलपहीअउ ॥ नानकु कहत सुनहु रे लोगा संत रसन को बसहीअउ ॥२॥१॥२॥

ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ। ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ।੧। ਨਾਨਕ ਆਖਦਾ ਹੈ-ਹੇ ਲੋਕੋ! ਸੁਣੋ। ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ)।੨।੧।੨।

हे सुहागवती सखियो! (हे गुर-सिखों!) मुझे प्यारे प्रभु की मीठी खबर दो । मैं (उस प्यारे के बारे में) कई प्रकार (की बातें) सुन सुन के हैरान हो रही हूँ। १। रहाउ। कोई कहता है, वेह सब से बाहर बस्ता है, कोई कहता है, वेह सब के अन्दर बस्ता है। उस का रंग बही दीखता, उस का कोई लक्षण नजर नहीं आता। हे सुहागनों! तुम मुझे सच्ची बात समझाओ।१। नानक कहता है=हे लोगो! सुनो। वः परमात्मा सब मैं निवास रखने वाला है, हेरेक सरीर में बसने वाला है (फिर बाई, उस को माया का) जरा भी लेप नहीं है। वेह प्रभु संत जानो की जीभ (जिव्हा) पर बस्ता है (संत जन सर समय उसी का नाम जपते हैं।२।१।२।


!! Waheguru Ji Ka Khalsa  
Waheguru Ji Ki Fateh !!

No comments: