Thursday, February 26, 2015

ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥



ANG 561,


ਵਡਹੰਸੁ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥

वडहंसु महला ४ घरु २
ੴ सतिगुर प्रसादि ॥
मै मनि वडी आस हरे किउ करि हरि दरसनु पावा ॥ हउ जाइ पुछा अपने सतगुरै गुर पुछि मनु मुगधु समझावा ॥ भूला मनु समझै गुर सबदी हरि हरि सदा धिआए ॥ नानक जिसु नदरि करे मेरा पिआरा सो हरि चरणी चितु लाए ॥१॥

ਹੇ ਹਰੀ! ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਤੇਰਾ ਦਰਸਨ ਕਰ ਸਕਾਂ। ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ ਤੇ ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ॥੧॥

हे हरी! मेरे मन में बड़ी तीव्र इच्छा है की मैं किसी तरह, तेरा दर्शन कर सकूँ। मैं अपने गुरु के पास जा के गुरु से पूछती हूँ और गुरु से पूछ के अपने मुर्ख मन को शिक्षा देती रहती हूँ। कुराहे पड़ा हुआ मेरा मन गुरु के शब्द में जुड़ कर ही अकल सीखता है और फिर वह सदा परमात्मा का नाम याद करता रहता है। हे नानक! जिस मनुख ऊपर मेरा प्यारा प्रभु कृपा की नज़र करता है, वह प्रभु के चरणों में अपना मन जोड़ी रखता है॥१॥



!! Wahguru Ji Ka Khalsa  
Wahguru Ji Ki Fateh !!

No comments: