Saturday, January 31, 2015

मिलि सतसंगति संगि गुराहा

Hukamnama Shri Darbar Sahib - Amritsar
Ang - 699 (26-jan-2015)

ਜੈਤਸਰੀ ਮਹਲਾ ੪ ॥
ਮਿਲਿ ਸਤਸੰਗਤਿ ਸੰਗਿ ਗੁਰਾਹਾ ॥ ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥ ਹਰਿ ਹਰਿ ਕ੍ਰਿਪਾ ਧਾਰਿ ਮਧੁਸੂਦਨ ਮਿਲਿ ਸਤਸੰਗਿ ਓ‍ੁਮਾਹਾ ਰਾਮ ॥੧॥ ਹਰਿ ਗੁਣ ਬਾਣੀ ਸ੍ਰਵਣਿ ਸੁਣਾਹਾ ॥ ਕਰਿ ਕਿਰਪਾ ਸਤਿਗੁਰੂ ਮਿਲਾਹਾ ॥ ਗੁਣ ਗਾਵਹ ਗੁਣ ਬੋਲਹ ਬਾਣੀ ਹਰਿ ਗੁਣ ਜਪਿ ਓ‍ੁਮਾਹਾ ਰਾਮ ॥੨॥

जैतसरी महला ४ ॥
मिलि सतसंगति संगि गुराहा ॥ पूंजी नामु गुरमुखि वेसाहा ॥ हरि हरि क्रिपा धारि मधुसूदन मिलि सतसंगि ओमाहा राम ॥१॥ हरि गुण बाणी स्रवणि सुणाहा ॥ करि किरपा सतिगुरू मिलाहा ॥ गुण गावह गुण बोलह बाणी हरि गुण जपि ओमाहा राम ॥२॥

ਹੇ ਵੈਰੀਆਂ ਦੇ ਨਾਸ ਕਰਨ ਵਾਲੇ ਹਰੀ! (ਅਸਾਂ ਜੀਵਾਂ ਉਤੇ) ਕਿਰਪਾ ਕਰ (ਕਿ) ਸਾਧ ਸੰਗਤਿ ਵਿਚ ਮਿਲ ਕੇ (ਸਾਡੇ ਅੰਦਰ ਤੇਰੇ ਨਾਮ ਦਾ) ਚਾਉ ਪੈਦਾ ਹੋਵੇ, ਸਾਧ ਸੰਗਤਿ ਵਿਚ ਮਿਲ ਕੇ, ਗੁਰੂ ਦੀ ਸੰਗਤਿ ਵਿਚ ਮਿਲ ਕੇ, ਗੁਰੂ ਦੀ ਸਰਨ ਪੈ ਕੇ, ਤੇਰੇ ਨਾਮ ਦਾ ਸਰਮਾਇਆ ਇਕੱਠਾ ਕਰੀਏ।੧। ਹੇ ਹਰੀ! ਕਿਰਪਾ ਕਰ ਕੇ (ਮੈਨੂੰ) ਗੁਰੂ ਮਿਲਾ (ਤਾਂ ਕਿ) ਤੇਰੇ ਗੁਣਾਂ ਵਾਲੀ ਬਾਣੀ ਅਸੀਂ ਕੰਨ ਨਾਲ ਸੁਣੀਏ, ਗੁਰੂ ਦੀ ਬਾਣੀ ਦੀ ਰਾਹੀਂ ਅਸੀਂ ਤੇਰੇ ਗੁਣ ਗਾਵੀਏ, ਤੇਰੇ ਗੁਣ ਉਚਾਰੀਏ। ਤੇਰੇ ਗੁਣ ਯਾਦ ਕਰ ਕਰ ਕੇ (ਸਾਡੇ ਅੰਦਰ ਤੇਰੀ ਭਗਤੀ ਦਾ) ਚਾਉ ਪੈਦਾ ਹੋਵੇ।੨।

हे बैरियों का नास करने वाले प्रभु हरी ! (हम जीवों के ऊपर) कृपा कर (की) साध सांगत में मिल के ( हमारे अंदर तेरे नाम का) चाव पैदा हो, साध सांगत में मिल के, गुरु की संगत में मिल के, गुरु की सरन में आ के, तेरे नाम का सरमाया इकठ्ठा करें।१। हे हरी! कृपा कर के (मुझे) गुरु मिला (ताकि) तेरे गुणों वाली बाणी हम कानो से सुने, गुरु की बाणी के द्वारा हम तेरे गुण गायें, तेरे गुण उच्चारें। तेरे गुण याद कर कर के (हमारे अंदर तेरी भक्ति का) चाव पैदा हो।२।

!! Wahguru Ji Ka Khalsa Wahguru Ji Ki Fateh !!

No comments: