HUKAMNAMA SHRI DARBAR SAHIB, AMRITSAR
ANG 510, 2-Feb-2015ਸਲੋਕ ਮ: ੩ ॥
ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁ ਭੀ ਤਿਨ੍ਹ੍ਹਾ ਮਨਾਇਸੀ ਜਿਨ੍ਹ੍ਹ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥ ਮ: ੩ ॥ ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥ ਨਾਨਕ ਸੁਖਿ ਵਸਨਿ ਸੁੋਹਾਗਣੀ ਜਿਨ੍ਹ੍ਹ ਪਿਆਰਾ ਪੁਰਖੁ ਹਰਿ ਰਾਉ ॥੨॥ ਪਉੜੀ ॥ ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥ ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥
सलोक मः ३ ॥
सभना का सहु एकु है सद ही रहै हजूरि ॥ नानक हुकमु न मंनई ता घर ही अंदरि दूरि ॥ हुकमु भी तिन्हा मनाइसी जिन्ह कउ नदरि करेइ ॥ हुकमु मंनि सुखु पाइआ प्रेम सुहागणि होइ ॥१॥ मः ३ ॥ रैणि सबाई जलि मुई कंत न लाइओ भाउ ॥ नानक सुखि वसनि सोहागणी जिन्ह पिआरा पुरखु हरि राउ ॥२॥ पउड़ी ॥ सभु जगु फिरि मै देखिआ हरि इको दाता ॥ उपाइ कितै न पाईऐ हरि करम बिधाता ॥ गुर सबदी हरि मनि वसै हरि सहजे जाता ॥ अंदरहु त्रिसना अगनि बुझी हरि अम्रित सरि नाता ॥ वडी वडिआई वडे की गुरमुखि बोलाता ॥६॥
ਸਭ (ਜੀਵ-ਇਸਤ੍ਰੀਆਂ) ਦਾ ਖਸਮ ਇਕ ਪਰਮਾਤਮਾ ਹੈ ਜੋ ਸਦਾ ਹੀ ਇਹਨਾਂ ਦੇ ਅੰਗ-ਸੰਗ ਰਹਿੰਦਾ ਹੈ, ਪਰ, ਹੇ ਨਾਨਕ! ਜੋ (ਜੀਵ-ਇਸਤ੍ਰੀ) ਉਸ ਦਾ ਹੁਕਮ ਨਹੀਂ ਮੰਨਦੀ (ਉਸ ਦੀ ਰਜ਼ਾ ਵਿਚ ਨਹੀਂ ਤੁਰਦੀ) ਉਸ ਨੂੰ ਉਹ ਖਸਮ ਹਿਰਦੇ-ਘਰ ਵਿਚ ਵੱਸਦਾ ਹੋਇਆ ਭੀ ਕਿਤੇ ਦੂਰ ਵੱਸਦਾ ਜਾਪਦਾ ਹੈ! ਹੁਕਮ ਭੀ ਉਹਨਾਂ ਹੀ (ਜੀਵ-ਇਸਤ੍ਰੀਆਂ) ਤੋਂ ਮਨਾਂਦਾ ਹੈ ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਕਰਦਾ ਹੈ; ਜਿਸ ਨੇ ਹੁਕਮ ਮੰਨ ਕੇ ਸੁਖ ਹਾਸਲ ਕੀਤਾ ਹੈ, ਉਹ ਪ੍ਰੇਮ ਵਾਲੀ ਚੰਗੇ ਭਾਗਾਂ ਵਾਲੀ ਹੋ ਜਾਂਦੀ ਹੈ ॥੧॥ ਜਿਸ ਜੀਵ-ਇਸਤ੍ਰੀ ਨੇ ਕੰਤ ਪ੍ਰਭੂ ਨਾਲ ਪਿਆਰ ਨਾਹ ਕੀਤਾ, ਉਹ (ਜ਼ਿੰਦਗੀ ਰੂਪ) ਸਾਰੀ ਰਾਤ ਸੜ ਮੁਈ (ਉਸ ਦੀ ਸਾਰੀ ਉਮਰ ਦੁੱਖਾਂ ਵਿਚ ਲੰਘੀ)। ਪਰ, ਹੇ ਨਾਨਕ! ਜਿਨ੍ਹਾਂ ਦਾ ਪਿਆਰਾ ਅਕਾਲ ਪੁਰਖ (ਖਸਮ) ਹੈ ਉਹ ਭਾਗਾਂ ਵਾਲੀਆਂ ਸੁਖ ਨਾਲ ਸੌਂਦੀਆਂ ਹਨ (ਜ਼ਿੰਦਗੀ ਦੀ ਰਾਤ ਸੁਖ ਨਾਲ ਗੁਜ਼ਾਰਦੀਆਂ ਹਨ) ॥੨॥ ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ, ਇਕ ਪਰਮਾਤਮਾ ਹੀ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ; ਜੀਵਾਂ ਦੇ ਕਰਮਾਂ ਦੀ ਬਿਧ ਬਨਾਣ ਵਾਲਾ ਉਹ ਪ੍ਰਭੂ ਕਿਸੇ ਚਤੁਰਾਈ ਸਿਆਣਪ ਨਾਲ ਨਹੀਂ ਲੱਭਦਾ; ਸਿਰਫ਼ ਗੁਰੂ ਦੇ ਸ਼ਬਦ ਦੁਆਰਾ ਹਿਰਦੇ ਵਿਚ ਵੱਸਦਾ ਹੈ ਤੇ ਸੌਖਾ ਹੀ ਪਛਾਣਿਆ ਜਾ ਸਕਦਾ ਹੈ। ਜੋ ਮਨੁੱਖ ਪ੍ਰਭੂ ਦੇ ਨਾਮ-ਅੰਮ੍ਰਿਤ ਦੇ ਸਰੋਵਰ ਵਿਚ ਨ੍ਹਾਉਂਦਾ ਹੈ ਉਸ ਦੇ ਅੰਦਰੋਂ ਤ੍ਰਿਸਨਾ ਦੀ ਅੱਗ ਬੁਝ ਜਾਂਦੀ ਹੈ; ਇਹ ਉਸ ਵੱਡੇ ਦੀ ਵਡਿਆਈ ਹੈ ਕਿ (ਜੀਵ ਪਾਸੋਂ) ਗੁਰੂ ਦੀ ਰਾਹੀਂ ਆਪਣੀ ਸਿਫ਼ਤ-ਸਾਲਾਹ ਕਰਾਂਦਾ ਹੈ ॥੬॥
सब (जीव-स्त्रीओं) का खसम एक परमात्मा है जो सदा ही इन के अंग संग रहता है, परन्तु, हे नानक! जो (जो जीव-इस्त्री) उस का हुकम नहीं मानती (उस की रजा में नहीं चलती) उस को वह खसम हृदय-घर में बस्ता हुआ भी कहीं दूर बस्ता लगता है। वह हुकम भी उन्ही (जीव-स्त्रिओं) से मनवाता है जिन पर कृपा की नज़र करता है; जिस ने हुकम मान कर सुख हसील किया है, वह प्रेम वाली आत्मा अच्छे भाग्य वाली हो जाती है॥१॥ जिस जीव-स्त्री ने कंत प्रभु से प्यार नहीं किया, वह (जिन्दगी रूप) सारी रात जल मरी (उस की सारी उम्र दुखों में निकली)। परन्तु, हे नानक! जिन का प्यार अकाल पुरख (खसम) है वह भाग्य वाली सुख के साथ सोती हैं (जिन्दगी की रात सुख के साथ बिताती हैं)॥२॥ मैने सारा संसार खोज कर देख लिया है, एक परमात्मा ही सरे जीवों को दातें देने वाला है; जीव के कार्मों की बिध बनाने वाला वह प्रभु किसी चतुराई सयानप से नहीं मिलता; सिर्फ गुरु के शब्द द्वारा हृदय में बस्ता है और आसानी से पहचाना जा सकता है। जो मनुख प्रभु के नाम-अमृत के सरोवर में नहाता है उस के अंदर से तृष्णा की अग्नि बुझ जाती है; यह उस बड़े की वडयाई है कि (जीव से) गुरु के रास्ते अपनी सिफत सलाह करता है॥६॥
!! Waheguru Ji Ka Khalsa Waheguru Ji Ki Fateh !!
No comments:
Post a Comment