Hukamnama Sri Darbar Sahib, Sri Amritsar,
07-Feb-2015
ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥
तिलंग महला ४ ॥ हरि कीआ कथा कहाणीआ गुरि मीति सुणाईआ ॥ बलिहारी गुर आपणे गुर कउ बलि जाईआ ॥१॥ आइ मिलु गुरसिख आइ मिलु तू मेरे गुरू के पिआरे ॥ रहाउ ॥ हरि के गुण हरि भावदे से गुरू ते पाए ॥ जिन गुर का भाणा मंनिआ तिन घुमि घुमि जाए ॥२॥
ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
हे गुरसिख! मित्र गुरु ने (मुझे) परमात्मा की सिफत सलाह की बातें सुनाई हैं। मैं अपने गुरु से बार बार सदके कुर्बान जाता हूँ।१। हे मेरे गुरु के प्यारे सिख! मुझे आ के मिल, मुझे आ के मिल ।रहाउ। हे गुरसिख! परमात्मा के गुण (गाने) परमात्मा को पसंद आते हैं। मेने वेह गुण गाने, गुरु से सीखे हैं। मैं उन बड़े भाग्य वालो से बार बार कुर्बान जाता हूँ, जिन्होंने गुरु के हुकम को मीठा कर के माना है।२।
ਗੱਜ-ਵੱਜ ਕੇ ਫਤਹਿ ਬੁਲਾਓ ਜੀ
!
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !
No comments:
Post a Comment