Hukamnama Shri Darbar Sahib - Amritsar Sahib
13-Feb-2015
ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
सूही महला ४ घरु ७
ੴ सतिगुर प्रसादि ॥ तेरे कवन कवन गुण कहि कहि गावा तू साहिब गुणी निधाना ॥ तुमरी महिमा बरनि न साकउ तूं ठाकुर ऊच भगवाना ॥१॥ मै हरि हरि नामु धर सोई ॥ जिउ भावै तिउ राखु मेरे साहिब मै तुझ बिनु अवरु न कोई ॥१॥ रहाउ ॥ मै ताणु दीबाणु तूहै मेरे सुआमी मै तुधु आगै अरदासि ॥ मै होरु थाउ नाही जिसु पहि करउ बेनंती मेरा दुखु सुखु तुझ ही पासि ॥२॥ विचे धरती विचे पाणी विचि कासट अगनि धरीजै ॥ बकरी सिंघु इकतै थाइ राखे मन हरि जपि भ्रमु भउ दूरि कीजै ॥३॥ हरि की वडिआई देखहु संतहु हरि निमाणिआ माणु देवाए ॥ जिउ धरती चरण तले ते ऊपरि आवै तिउ नानक साध जना जगतु आणि सभु पैरी पाए ॥४॥१॥१२॥
ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥ ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ॥੧॥ ਰਹਾਉ॥ ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥ ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! (ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥ ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥
में तेरे कौन कौन से गुण बता कर तेरी सिफत -सलाह कर सकता हूँ ? तूँ सारे गुणों का खजाना है, तूँ सुब का मालिक है । हे सुबसे ऊचे भगवान! तूँ सुब का पालन करने वाला है । में तेरी बढाई बियान नहीं कर सकता ॥੧॥ हे हरी! मेरे लिए तेरा वह नाम ही सहारा है। हे मेरे मालिक! जैसे तुझे अच्छा लगे उसी प्रकार मेरी रक्षा कर। तेरे बिना मेरा और कोई सहारा नहीं है॥१॥रहाउ॥ हे मेरे मालिक! तूँ ही मेरे लिए बल है, तूँ ही मेरे लिए सहारा है। मैं तेरे आगे ही बेनती कर सकता हूँ। मेरे लिए कोई ऐसी जगह नहीं, जिस पास मैं बेनती कर सकूँ। मैं अपना हेर एक सुख हरेक दुःख तेरे पास ही पेश कर सकता हूँ॥२॥ हे मेरे मन! देख, (पानी के) बीच ही धरती है, (धरती के) बीच ही पानी है, लकड़ी मैं आग राखी हुई है, (मालिक प्रभु ने, मानो) शेर और बकरी एक जगह रखे हुए हैं। हे मन! (तूँ क्यों डरता है? ऐसी शक्ति वाले) परमात्मा का नाम जप कर तूँ अपने हरेक डर भ्रम दूर कर लिया कर॥३॥ हे संत जनों! देखो परमात्मा की बड़ी ताकत! परमात्मा उनको आदर दिलाता है, जिनकी कोई इज्ज़त नहीं करता था। हे नानक! जैसे धरती (मनुख के) पैरों के निचे से (मौत आने पर) उस के उप्पर आ जाती है, उसी प्रकार परमात्मा सारे जगत को ला कर साध जनों के चरणों में डाल देता है॥४॥१॥१२॥
!! Waheguru Ji Ka Khalsa Waheguru Ji Ki Fateh !!
No comments:
Post a Comment