Hukamnama Shri Darbar Sahib - Amritsar
Ang 676, 12-Feb-2015
ਧਨਾਸਰੀ ਮਹਲਾ ੫ ॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥
धनासरी महला ५ ॥
फिरत फिरत भेटे जन साधू पूरै गुरि समझाइआ ॥ आन सगल बिधि कांमि न आवै हरि हरि नामु धिआइआ ॥१॥ ता ते मोहि धारी ओट गोपाल ॥ सरनि परिओ पूरन परमेसुर बिनसे सगल जंजाल ॥ रहाउ ॥ सुरग मिरत पइआल भू मंडल सगल बिआपे माइ ॥ जीअ उधारन सभ कुल तारन हरि हरि नामु धिआइ ॥२॥
ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।
हे भाई! खोजते खोजते जब मैं गुरु महां पुरख को मिला, तो पूरे गुरु ने (मुझे) यह समझ दी की ( माया के मोह से बचने के लिए) और सारी जुग्तियों में से एक भी जुगत कान नहीं आती। परमात्मा का नाम सिमरन करना ही काम आता है।१। इस लिए, हे भाई! मैंने परमात्मा का सहारा ले लिया। (जब मैं) सरब-व्यापक परमात्मा के सरन आया, तो मेरे सारे (माया के) जंजाल नास हो गये।रहाउ। हे भाई! देव लोक, मात लोक, पाताल-सारी ही सृष्टि माया (मोह में) फसी हुई है। हे भाई! सदा परमात्मा का नाम जपा करो, यही है जीवन को ( माया के मोह से बचाने वाला, यही है सारी ही कुलों को पार लगाने वाला।२।
!! Waheguru Ji Ka Khalsa Waheguru Ji Ki Fateh !!
No comments:
Post a Comment