Friday, March 6, 2015

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥


Ang 696,


ਜੈਤਸਰੀ ਮਹਲਾ ੪ ਘਰੁ ੧ ਚਉਪਦੇ l
ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨ ||

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

जैतसरी महला ४ घरु १ चउपदे
ੴ सतिगुर प्रसादि ॥
मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥

(हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१। हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है।२।
!! Waheguru Ji Ka Khalsa
Waheguru Ji Ki Fateh !!

No comments: