Monday, March 9, 2015

ਕਾਇਆ ਕਾਗਦੁ ਮਨੁ ਪਰਵਾਣਾ ॥



ANG 662,

ਧਨਾਸਰੀ ਮਹਲਾ ੧ ॥
ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥

ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ)। ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ।੧।

धनासरी महला १ ॥
काइआ कागदु मनु परवाणा ॥ सिर के लेख न पड़ै इआणा ॥ दरगह घड़ीअहि तीने लेख ॥ खोटा कामि न आवै वेखु ॥१॥

यह मनुख सरीर मानो एक कागज़ है, और मनुख का मन (सरीर-कागज़ ऊपर लिखा हुआ) दरगाही परवाना है। परन्तु मनुख अपने माथे के यह लेख नहीं पड़ता (भाव, यह समझने का यतन नहीं करता की उस के पहले किये कर्मो अनुसार जो संस्कार-लेख उसके मन में मौजूद हैं जो उस को अब और प्रेरणा कर रहे हैं)। माया के तीन गुणों के असर मे रह के किये हुए कर्मो के संस्कार भगवान के नियम अनुसार हरेक मनुख के मन में उकेरे जाते हैं। परन्तु है भाई! देख (जेसे कोई खोता सिक्का काम नहीं आता, उसी प्रकार खोते किये काम का) खोट संस्कार लेख भी काम नहीं आता।१।

!! Waheguru Ji Ka Khalsa
Waheguru Ji Ki Fateh !!

No comments: